ਆਂਵਲੇ ਦਾ ਮੁਰੱਬਾ ਖਾਣ ਦੇ ਸਿਹਤ ਨੂੰ ਹੋਣ ਵਾਲੀ ਫਾਇਦੇ

ਆਂਵਲੇ ਦਾ ਮੁਰੱਬਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ । ਇਸ ਲਈ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ । ਆਂਵਲੇ ਦਾ ਸੇਵਨ ਕਰਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ । ਆਂਵਲੇ ਵਿਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ । ਇਹ ਇਸ ਤਰ੍ਹਾਂ ਦਾ ਫਲ ਹੈ ਜਿਸ ਨੂੰ ਧੁੱਪੇ ਸੁਕਾਉਣ ਨਾਲ ਵੀ ਗੁਣਾਂ ਵਿੱਚ ਕੋਈ ਕਮੀ ਨਹੀਂ ਹੁੰਦੀ । ਆਂਵਲੇ ਨੂੰ ਸੁੱਕਾ ਕੱਚਾ ਜਾਂ ਫਿਰ ਮੁਰੱਬੇ ਦੇ ਰੂਪ ਵਿੱਚ ਖਾਇਆ ਜਾ ਸਕਦਾ ਹੈ ।

ਆਂਵਲੇ ਦੇ ਮੁਰੱਬੇ ਵਿਚ ਵਿਟਾਮਿਨ ਸੀ ਆਇਰਨ ਅਤੇ ਫਾਈਬਰ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ । ਇਨ੍ਹਾਂ ਵਿੱਚ ਕੈਲਸ਼ੀਅਮ, ਵਿਟਾਮਿਨ ਈ ਅਤੇ ਮੈਗਨੀਸ਼ੀਅਮ ਵੀ ਹੁੰਦਾ ਹੈ । ਹਰ ਇਨਸਾਨ ਨੂੰ ਰੋਜ਼ਾਨਾ 1 ਤੋਂ 2 ਪੀਸ ਆਮਲੇ ਦਾ ਮੁਰੱਬਾ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ । ਕਿਉਂਕਿ ਇਹ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੈ ।

ਆਂਵਲਾ ਮੁਰੱਬੇ ਦੇ ਫਾਇਦੇ

ਤਵਚਾ ਲਈ ਫਾਇਦੇਮੰਦ

ਅੱਜ ਕੱਲ ਲੋਕ ਆਪਣੀ ਤਵਚਾ ਨੂੰ ਸੁੰਦਰ ਅਤੇ ਚਮਕਦਾਰ ਬਣਾਉਣ ਲਈ ਬਹੁਤ ਸਾਰੀਆਂ ਦਵਾਈਆਂ ਦਾ ਇਸਤੇਮਾਲ ਕਰਦੇ ਹਨ । ਜੇਕਰ ਰੋਜ਼ਾਨਾ ਇੱਕ ਜਾਂ ਦੋ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਤਵੱਚਾ ਚਮਕਦਾਰ ਅਤੇ ਸੁੰਦਰ ਬਣ ਜਾਂਦੀ ਹੈ । ਮੁਹਾਸੇ ਅਤੇ ਦਾਗ ਧੱਬਿਆਂ ਤੋਂ ਵੀ ਛੁਟਕਾਰਾ ਮਿਲਦਾ ਹੈ ।

ਖੂਨ ਦੀ ਕਮੀ

ਆਂਵਲੇ ਦਾ ਮੁਰੱਬਾ ਖੂਨ ਦੀ ਕਮੀ ਨੂੰ ਦੂਰ ਕਰਨ ਲਈ ਫ਼ਾਇਦੇਮੰਦ ਹੁੰਦਾ ਹੈ । ਜਿਨ੍ਹਾਂ ਲੋਕਾਂ ਵਿੱਚ ਖੂਨ ਦੀ ਕਮੀ ਹੁੰਦੀ ਹੈ । ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਹੀ ਵਧੀਆ ਹੈ । ਮਹਿਲਾਵਾਂ ਵਿੱਚ ਆਇਰਨ ਦੀ ਕਮੀ ਨੂੰ ਪੂਰਾ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਸੇਵਨ ਕਰ ਸਕਦੇ ਹਾਂ ।

ਪੇਟ ਦੀਆਂ ਸਮੱਸਿਆਵਾਂ

ਜੇਕਰ ਪੇਟ ਦੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ । ਇਸ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ । ਜਿਗਰ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ । ਜੇਕਰ ਬਦਹਜ਼ਮੀ ਅਤੇ ਪੇਟ ਦਾ ਭਾਰੀਪਨ ਮਹਿਸੂਸ ਹੁੰਦਾ ਹੈ । ਤਾਂ ਇਸ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰ ਸਕਦੇ ਹੋ ।

ਜੋੜਾਂ ਦੇ ਦਰਦ

ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ । ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਣ ਲਈ ਫਾਇਦੇਮੰਦ ਹੁੰਦਾ ਹੈ । ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਆਂਵਲੇ ਦੇ ਮੁਰੱਬੇ ਨੂੰ ਦਿਨ ਵਿੱਚ ਦੋ ਵਾਰ ਸੇਵਨ ਕਰ ਸਕਦੇ ਹੋ ।

ਰੋਗ ਪ੍ਰਤੀਰੋਧਕ ਸ਼ਮਤਾ ਵਧਾਵੇ

ਆਂਵਲੇ ਦਾ ਮੁਰੱਬਾ ਰੋਗ ਪ੍ਰਤੀਰੋਧਕ ਸ਼ਮਤਾ ਵਧਾਉਣ ਲਈ ਸਹਾਇਕ ਹੁੰਦਾ ਹੈ । ਇਸ ਵਿੱਚ ਵਿਟਾਮਿਨ ਸੀ ਕਾਫੀ ਮਾਤਰਾ ਵਿਚ ਮੌਜੂਦ ਹੁੰਦਾ ਹੈ । ਇਸ ਵਿਚ ਕਾਫੀ ਮਾਤਰਾ ਵਿਚ ਐਂਟੀਆਕਸੀਡੈਂਟ ਗੁਣ ਵੀ ਹੁੰਦੇ ਹਨ । ਜੋ ਸਾਡੀ ਰੋਗ ਪ੍ਰਤੀਰੋਧਕ ਸ਼ਮਤਾ ਨੂੰ ਵਧਾਉਣ ਲਈ ਫਾਇਦੇਮੰਦ ਹਨ ।

ਗਰਭ ਅਵਸਥਾ ਵਿੱਚ ਫ਼ਾਇਦੇਮੰਦ

ਗਰਭ ਅਵਸਥਾ ਵਿੱਚ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਇਹ ਮਾਂ ਅਤੇ ਬੱਚੇ ਦੋਹਾਂ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ । ਗਰਭ ਅਵਸਥਾ ਵਿੱਚ ਹੋਣ ਵਾਲੇ ਹਾਰਮੋਨ ਪਰਿਵਰਤਨ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ । ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ ।

ਜਾਣਕਾਰੀ ਚੰਗੀ ਲੱਗੇ ਤਾਂ ਵੱਧ ਤੋਂ ਵੱਧ ਸ਼ੇਅਰ ਜ਼ਰੂਰ ਕਰੋ ਸਿਹਤ ਸਬੰਧੀ ਹੋਰ ਜਾਣਕਾਰੀ ਜਾਨਣ ਲਈ ਸਾਡਾ ਫੇਸਬੁੱਕ ਪੇਜ ਸਿਹਤ ਜ਼ਰੂਰ ਲਾਈਕ ਕਰੋ ।

ਧੰਨਵਾਦ


Posted

in

by

Tags: