ਕੈਂਸਰ ਦੇ ਸੰਕੇਤ ਹਨ ਸਰੀਰ ਵਿੱਚ ਆਏ ਇਹ 10 ਬਦਲਾਅ , ਕਦੇ ਨਾ ਕਰੋ ਨਜ਼ਰ ਅੰਦਾਜ਼

ਕੈਂਸਰ ਇਕ ਗੰਭੀਰ ਬੀਮਾਰੀ ਹੈ । ਅੱਜ ਦੇ ਸਮੇਂ ਵਿੱਚ ਕੈਂਸਰ ਸਭ ਤੋਂ ਜ਼ਿਆਦਾ ਵਧ ਰਿਹਾ ਹੈ । ਕੈਂਸਰ ਹੋਣ ਦਾ ਮੁੱਖ ਕਾਰਨ ਹੈ । ਗਲਤ ਖਾਣ ਪੀਣ ਅਤੇ ਗਲਤ ਰਹਿਣ ਸਹਿਣ ਕਰਕੇ ਕੈਂਸਰ ਸਭ ਤੋਂ ਜ਼ਿਆਦਾ ਹੋ ਰਿਹਾ ਹੈ ।

ਇਹ ਬੀਮਾਰੀ ਲਾਪਰਵਾਹੀ ਕਰਕੇ ਵੀ ਵਧ ਰਹੀ ਹੈ । ਬਹੁਤ ਸਾਰੇ ਲੋਕ ਆਪਣੇ ਸਰੀਰ ਵਿੱਚ ਹੋਣ ਵਾਲੇ ਛੋਟੇ ਛੋਟੇ ਬਦਲਾਵਾਂ ਨੂੰ ਇਗਨੋਰ ਕਰ ਦਿੰਦੇ ਹਨ । ਪਰ ਇਹ ਕੈਂਸਰ ਦੇ ਸੰਕੇਤ ਵੀ ਹੋ ਸਕਦੇ ਹਨ । ਇਸ ਲਈ ਕਦੇ ਵੀ ਆਪਣੇ ਸਰੀਰ ਵਿੱਚ ਹੋ ਰਹੇ ਛੋਟੇ ਛੋਟੇ ਬਦਲਾਵਾਂ ਨੂੰ ਨਜ਼ਰਅੰਦਾਜ਼ ਨਾ ਕਰੋ ।

ਅਲਗ ਅਲਗ ਹੁੰਦੇ ਹਨ ਕੈਂਸਰ ਦੇ ਲੱਛਣ

ਕੈਂਸਰ ਸਾਡੇ ਸਰੀਰ ਦੇ ਕਿਹੜੇ ਹਿੱਸੇ ਵਿੱਚ ਹੈ ਉਸ ਦੇ ਅਨੁਸਾਰ ਸਾਨੂੰ ਲੱਛਣ ਦਿਖਾਈ ਦਿੰਦੇ ਹਨ । ਉਸ ਜਗ੍ਹਾਂ ਦੀਆਂ ਕੋਸ਼ੀਕਾਵਾਂ ਵਧਣ ਲੱਗਦੀਆਂ ਹਨ ਅਤੇ ਆਸ ਪਾਸ ਮੌਜੂਦ ਟਿਸ਼ੂਜ ਅਤੇ ਹੋਰ ਕੋਸ਼ਿਕਾਵਾਂ ਡੈਮੇਜ ਹੋਣ ਲੱਗਦੀਆਂ ਹਨ ।

ਇਹ ਸੰਕੇਤ ਕਦੇ ਨਾ ਕਰੋ ਨਜ਼ਰ ਅੰਦਾਜ਼

ਵਾਰ ਵਾਰ ਇਨਫੈਕਸ਼ਨ ਹੋਣਾ

ਜ਼ਿਆਦਾਤਰ ਲੋਕ ਸਕਿਨ ਇਨਫੈਕਸ਼ਨ ਨੂੰ ਮਾਮੂਲੀ ਸਮੱਸਿਆ ਸਮਝ ਕੇ ਨਜ਼ਰ ਅੰਦਾਜ਼ ਕਰ ਦਿੰਦੇ ਹਨ । ਜੇਕਰ ਤੁਹਾਨੂੰ ਬਾਰ ਬਾਰ ਇਨਫੈਕਸ਼ਨ ਹੋ ਰਹੀ ਹੈ , ਤਾਂ ਇਹ ਕੈਂਸਰ ਦਾ ਸੰਕੇਤ ਵੀ ਹੋ ਸਕਦਾ ਹੈ । ਇਸ ਰੋਗੀ ਨੂੰ ਚਮੜੀ , ਫੇਫੜੇ , ਗਲਾ ਅਤੇ ਮੂੰਹ ਦੀ ਇਨਫੈਕਸ਼ਨ ਹੋਣ ਲੱਗਦੀ ਹੈ । ਇਸ ਲਈ ਇਸ ਤਰ੍ਹਾਂ ਬਾਰ ਬਾਰ ਇਨਫੈਕਸ਼ਨ ਹੋਣ ਤੇ ਡਾਕਟਰ ਦੀ ਸਲਾਹ ਜ਼ਰੂਰ ਲਓ ।

ਯੂਰਿਨ ਦਾ ਰੰਗ ਲਾਲ ਹੋਣਾ

ਜੇਕਰ ਤੁਹਾਨੂੰ ਆਪਣੇ ਯੂਰਿਨ ਵਿੱਚ ਲਾਲ ਰੰਗ ਦਿਖਾਈ ਦੇਵੇ ਤਾਂ ਤੁਰੰਤ ਡਾਕਟਰ ਤੋਂ ਜਾਂਚ ਕਰਵਾਓ । ਇਹ ਨਾਲ ਰੰਗ ਖ਼ੂਨ ਵੀ ਹੋ ਸਕਦਾ ਹੈ । ਜੋ ਕਿ ਕੈਂਸਰ ਦਾ ਸੰਕੇਤ ਹੋ ਸਕਦਾ ਹੈ ।

ਅੰਤੜੀਆਂ ਦੀ ਸਮੱਸਿਆ

ਅੰਤੜੀਆਂ ਵਿੱਚ ਵਾਰ ਵਾਰ ਸਮੱਸਿਆ ਹੋਣਾ ਕੋਲਿਨ ਜਾਂ ਕੋਲੋਰੈਕਟਲ ਕੈਂਸਰ ਦੀ ਸ਼ੁਰੂਆਤੀ ਲੱਛਣ ਹੋ ਸਕਦੇ ਹੈ ਵਾਰ ਵਾਰ ਡਾਇਰੀਆ ਅਤੇ ਬਦਹਜ਼ਮੀ ਦੀ ਸਮੱਸਿਆ ਹੋਣਾ ਵੀ ਕੈਂਸਰ ਦਾ ਸੰਕੇਤ ਹੋ ਸਕਦਾ ਹੈ ।

ਰਾਤ ਨੂੰ ਪਸੀਨਾ ਆਉਣਾ

ਕਿਸੇ ਦਵਾਈ ਦੇ ਰਿਐਕਸ਼ਨ ਅਤੇ ਇਨਫੈਕਸ਼ਨ ਦੀ ਵਜ੍ਹਾ ਕਰਕੇ ਰਾਤ ਨੂੰ ਸੌਂਦੇ ਸਮੇਂ ਪਸੀਨਾ ਜ਼ਿਆਦਾ ਆ ਸਕਦਾ ਹੈ । ਜੇਕਰ ਇਹ ਸਮੱਸਿਆ ਲੰਬੇ ਸਮੇਂ ਤੱਕ ਬਣੀ ਰਹੇ , ਤਾਂ ਇਹ ਕੈਂਸਰ ਦਾ ਸੰਕੇਤ ਵੀ ਹੋ ਸਕਦਾ ਹੈ ।

ਸਰੀਰ ਵਿੱਚ ਦਰਦ ਹੋਣਾ ਅਤੇ ਕਮਜ਼ੋਰੀ

ਜ਼ਿਆਦਾ ਕੰਮ ਕਰਨਾ ਜਾਂ ਫਿਰ ਗਲਤ ਤਰੀਕੇ ਨਾਲ ਬੈਠਣ ਕਰਕੇ ਸਰੀਰ ਵਿੱਚ ਦਰਦ ਹੋਣਾ ਇੱਕ ਨਾਰਮਲ ਗੱਲ ਹੈ । ਜੇਕਰ ਲਗਾਤਾਰ ਪਿੱਠ ਦਰਦ ਹੋ ਰਹੀ ਹੈ ਅਤੇ ਕਮਜ਼ੋਰੀ ਮਹਿਸੂਸ ਹੁੰਦੀ ਹੈ , ਤਾਂ ਇਹ ਕੈਂਸਰ ਦੇ ਸ਼ੁਰੂਆਤੀ ਲੱਛਣ ਹੋ ਸਕਦੇ ਹਨ ।

ਸਰੀਰ ਤੇ ਨਿਸ਼ਾਨ ਪੈਣਾ

ਖੂਨ ਵਿਚ ਪਲੇਟਲੈਟਸ ਦੀ ਸੰਖਿਆ ਘੱਟ ਹੋਣਾ ਬਲੱਡ ਕੈਂਸਰ ਦੇ ਲੱਛਣ ਹੋ ਸਕਦੇ ਹਨ । ਪਲੇਟਲੈਟਸ ਦੀ ਸੰਖਿਆ ਘੱਟ ਹੋਣ ਕਾਰਨ ਚਮੜੀ ਤੇ ਛੋਟੇ ਛੋਟੇ ਨਿਸ਼ਾਨ ਪੈ ਜਾਂਦੇ ਹਨ । ਇਨ੍ਹਾਂ ਦਾ ਰੰਗ ਨੀਲਾ ਅਤੇ ਬੈਂਗਣੀ ਹੁੰਦਾ ਹੈ ।

ਛਾਤੀ ਵਿੱਚ ਜਲਨ ਹੋਣਾ

ਛਾਤੀ ਵਿਚ ਜਲਣ ਅਤੇ ਬਦਹਜ਼ਮੀ ਦੀ ਸਮੱਸਿਆ ਹੋਣਾ ਇੱਕ ਆਮ ਗੱਲ ਹੈ । ਜੇਕਰ ਇਹ ਸਮੱਸਿਆ ਲਗਾਤਾਰ ਰਹਿੰਦੀ ਹੈ , ਤਾਂ ਡਾਕਟਰ ਤੋਂ ਸਲਾਹ ਜ਼ਰੂਰ ਲਓ । ਕਿਉਂਕਿ ਇਹ ਵੀ ਕੈਂਸਰ ਦਾ ਸੰਕੇਤ ਹੋ ਸਕਦਾ ਹੈ ।

ਵਜ਼ਨ ਘੱਟ ਹੋਣਾ

ਬਿਨਾਂ ਕਿਸੇ ਵਜ੍ਹਾ ਕਰਕੇ ਵਜ਼ਨ ਘੱਟ ਹੋ ਰਿਹਾ ਹੈ , ਤਾਂ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ । ਕਿਉਂਕਿ ਇਹ ਕੈਂਸਰ ਦਾ ਸੰਕੇਤ ਹੋ ਸਕਦਾ ਹੈ । ਭੁੱਖ ਘੱਟ ਲੱਗਣਾ , ਜ਼ਿਆਦਾ ਖਾਣਾ ਨਾ ਖਾ ਪਾਉਣਾ । ਇਸ ਬੀਮਾਰੀ ਦੇ ਲੱਛਣ ਹਨ । ਜੇਕਰ ਤੁਹਾਡਾ ਵਜ਼ਨ 5-6 ਕਿਲੋ ਤੋਂ ਜ਼ਿਆਦਾ ਘੱਟ ਹੋ ਜਾਵੇ , ਤਾਂ ਤੁਰੰਤ ਚੈੱਕਅਪ ਕਰਵਾਓ ।

ਖੂਨ ਆਉਣਾ

ਜੇਕਰ ਮਲ ਅਤੇ ਪਿਸ਼ਾਬ ਰਾਹੀਂ ਖੂਨ ਆ ਰਿਹਾ ਹੈ , ਤਾਂ ਇਹ ਵੀ ਕੈਂਸਰ ਦਾ ਸੰਕੇਤ ਹੋ ਸਕਦਾ ਹੈ । ਇਸ ਤਰ੍ਹਾਂ ਦੀ ਸਮੱਸਿਆ ਹੋਣ ਤੇ ਡਾਕਟਰ ਤੋਂ ਸਲਾਹ ਜ਼ਰੂਰ ਲਓ ।

ਲਗਾਤਾਰ ਖੰਘ ਆਉਣਾ

ਜੇਕਰ ਤੁਹਾਨੂੰ ਲਗਾਤਾਰ ਖੰਘ ਦੀ ਸਮੱਸਿਆ ਰਹਿੰਦੀ ਹੈ ਅਤੇ ਖੰਘ ਵਿੱਚ ਖ਼ੂਨ ਆਉਂਦਾ ਹੈ , ਤਾਂ ਡਾਕਟਰ ਤੋਂ ਚੈੱਕਅਪ ਜ਼ਰੂਰ ਕਰਵਾਓ । ਕਿਉਂਕਿ ਇਹ ਫੇਫੜਿਆਂ ਦੇ ਕੈਂਸਰ ਦੇ ਸ਼ੁਰੂਆਤੀ ਲੱਛਣ ਹਨ ।

ਸਰਬੱਤ ਦੇ ਭਲੇ ਲਈ ਜਾਣਕਾਰੀ ਵੱਧ ਤੋਂ ਵੱਧ ਸ਼ੇਅਰ ਜ਼ਰੂਰ ਕਰੋ ਜੀ । ਸਿਹਤ ਸੰਬੰਧੀ ਹੋਰ ਜਾਣਕਾਰੀ ਜਾਨਣ ਲਈ ਸਾਡਾ ਫੇਸਬੁੱਕ ਪੇਜ ਸਿਹਤ ਜ਼ਰੂਰ ਲਾਈਕ ਕਰੋ ।


Posted

in

by

Tags: