ਸਾਹ ਲੈਣ ਵਿਚ ਤਕਲੀਫ ਮਹਿਸੂਸ ਹੋਣਾ ਹੋ ਸਕਦਾ ਹੈ , ਇਨ੍ਹਾਂ 6 ਬਿਮਾਰੀਆਂ ਦਾ ਸੰਕੇਤ । ਜਾਣੋ ਬਚਣ ਦਾ ਤਰੀਕਾ ।

ਸਾਹ ਲੈਣ ਵਿੱਚ ਪਰੇਸ਼ਾਨੀ ਹੋਣ ਨੂੰ ਸਮਾਨਿਆ ਸਮਝ ਕੇ ਨਜ਼ਰਅੰਦਾਜ਼ ਕਰਨਾ ਸਾਡੀ ਸਿਹਤ ਤੇ ਭਾਰੀ ਪੈ ਸਕਦਾ ਹੈ । ਕਈ ਵਾਰ ਲੋਕ ਇਸ ਨੂੰ ਆਮ ਸਮੱਸਿਆ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ । ਅਜਿਹਾ ਕਰਨਾ ਸਿਹਤ ਲਈ ਗੰਭੀਰ ਮੰਨਿਆ ਜਾਂਦਾ ਹੈ । ਸਾਹ ਲੈਣ ਵਿੱਚ ਪ੍ਰੇਸ਼ਾਨੀ ਸਿਰਫ਼ ਸਾਹ ਨਾਲ ਜੁੜੀ ਸਮੱਸਿਆ ਨਹੀਂ ਹੈ , ਬਲਕਿ ਇਹ ਸਮੱਸਿਆ ਕਈ ਹੋਰ ਬੀਮਾਰੀਆਂ ਜਾਂ ਸਮੱਸਿਆਵਾਂ ਦਾ ਕਾਰਨ ਵੀ ਹੋ ਸਕਦੀ ਹੈ । ਸਾਹ ਲੈਣ ਵਿਚ ਤਕਲੀਫ ਹੋਣਾ ਦਿਲ ਦੀ ਬਿਮਾਰੀ ਤੋਂ ਲੈ ਕੇ ਨੀਂਦ ਨਾਲ ਜੁੜੀਆਂ ਪਰੇਸ਼ਾਨੀਆਂ ਦਾ ਸੰਕੇਤ ਹੋ ਸਕਦਾ ਹੈ ।

ਅੱਜ ਅਸੀਂ ਤੁਹਾਨੂੰ ਦੱਸਾਂਗੇ , ਸਾਹ ਲੈਣ ਵਿਚ ਤਕਲੀਫ ਹੋਣਾ ਕਿਹੜੀ ਬਿਮਾਰੀ ਦਾ ਕਾਰਨ ਹੋ ਸਕਦਾ ਹੈ , ਅਤੇ ਇਸ ਸਮੱਸਿਆ ਤੋਂ ਕਿਵੇਂ ਬਚਿਆ ਜਾ ਸਕਦਾ ਹੈ ।

ਸਾਹ ਲੈਣ ਵਿਚ ਤਕਲੀਫ ਹੋਣਾ ਕਿਹੜੀ ਬਿਮਾਰੀ ਦਾ ਕਾਰਨ ਹੋ ਸਕਦਾ ਹੈ

ਸਾਹ ਲੈਣ ਵਿੱਚ ਪ੍ਰੇਸ਼ਾਨੀ ਕਈ ਬੀਮਾਰੀਆਂ ਦਾ ਸੰਕੇਤ ਹੋ ਸਕਦੀ ਹੈ । ਸਾਹ ਲੈਣ ਵਿੱਚ ਪਰੇਸ਼ਾਨੀ ਦਿਲ ਨਾਲ ਜੁੜੀ ਬੀਮਾਰੀ ਦਾ ਸੰਕੇਤ ਵੀ ਹੋ ਸਕਦਾ ਹੈ । ਇਸ ਤੋਂ ਇਲਾਵਾ ਪੈਨਿਕ ਅਟੈਕ , ਚਿੰਤਾ ਅਤੇ ਬੇਚੈਨੀ ਦੀ ਵਜ੍ਹਾ ਨਾਲ ਵੀ ਤੁਹਾਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਹੋ ਸਕਦੀ ਹੈ । ਸਾਹ ਲੈਣ ਦੀ ਸਮੱਸਿਆ ਦੇ ਪਿੱਛੇ ਕਈ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ । ਸਾਹ ਲੈਣ ਵਿੱਚ ਪ੍ਰੇਸ਼ਾਨੀ ਨੂੰ ਇਨ੍ਹਾਂ ਬਿਮਾਰੀਆਂ ਦਾ ਸੰਕੇਤ ਮੰਨਿਆ ਜਾਂਦਾ ਹੈ ।

ਹਾਰਟ ਨਾਲ ਜੁੜੀ ਪ੍ਰੇਸ਼ਾਨੀ

ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਜੋਖਿਮ ਲੋਕਾਂ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ । ਸਾਹ ਲੈਣ ਵਿੱਚ ਪ੍ਰੇਸ਼ਾਨੀ ਦਿਲ ਦਾ ਦੌਰਾ ਅਤੇ ਹਾਰਟ ਨਾਲ ਜੁੜੀਆਂ ਹੋਰ ਬੀਮਾਰੀਆਂ ਦਾ ਸੰਕੇਤ ਵੀ ਹੋ ਸਕਦਾ ਹੈ । ਸਾਈਲੈਂਟ ਦਿਲ ਦਾ ਦੌਰੇ ਤੋਂ ਪਹਿਲਾਂ ਵੀ ਤੁਹਾਨੂੰ ਅਜਿਹੇ ਲੱਛਣ ਦਿਖਾਈ ਦੇ ਸਕਦੇ ਹਨ । ਜਦੋਂ ਹਾਰਟ ਸਰੀਰ ਵਿਚ ਸਹੀ ਤਰੀਕੇ ਨਾਲ ਖ਼ੂਨ ਪੰਪ ਨਹੀਂ ਕਰ ਸਕਦਾ , ਤਾਂ ਇਸ ਵਜ੍ਹਾ ਨਾਲ ਸਾਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਹੋ ਸਕਦੀ ਹੈ ।

ਮੋਟਾਪੇ ਦੀ ਸਮੱਸਿਆ

ਮੋਟਾਪੇ ਦੀ ਸਮੱਸਿਆ ਦੇ ਕਾਰਨ ਵੀ ਤੁਹਾਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਹੋ ਸਕਦੀ ਹੈ । ਅਜਿਹੇ ਲੋਕ ਜਿਨ੍ਹਾਂ ਦਾ ਵਜ਼ਨ ਨਾਰਮਲ ਬੋਡੀ ਮਾਸ ਇੰਡੈਕਸ ਤੋਂ ਜ਼ਿਆਦਾ ਹੁੰਦਾ ਹੈ । ਉਨ੍ਹਾਂ ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਤੇ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਸਾਹ ਲੈਣ ਵਿੱਚ ਪਰੇਸ਼ਾਨੀ ਮੋਟਾਪੇ ਦੇ ਸ਼ਿਕਾਰ ਲੋਕਾਂ ਵਿੱਚ ਜ਼ਿਆਦਾ ਦੇਖੀ ਜਾਂਦੀ ਹੈ ।

ਕਰੋਨਿਕ ਓਬਸਟ੍ਰਕਟਿਵ ਪਲਮੋਨਰੀ ਡਿਜ਼ੀਜ਼

ਕਰੋਨਿਕ ਓਬਸਟ੍ਰਕਟਿਵ ਪਲਮਨੌਰੀ ਡਿਜ਼ੀਜ਼ ਦੀ ਵਜ੍ਹਾ ਨਾਲ ਵੀ ਤੁਹਾਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਅਜਿਹੇ ਲੋਕ ਜੋ ਲੰਬੇ ਸਮੇਂ ਤੋਂ ਧੂਮਰ ਪਾਨ ਕਰਦੇ ਹਨ , ਉਨ੍ਹਾਂ ਨੂੰ ਇਹ ਸਮੱਸਿਆ ਹੋਣ ਤੇ ਸੰਭਾਵਨਾ ਸਭ ਤੋਂ ਜ਼ਿਆਦਾ ਹੁੰਦੀ ਹੈ ।

ਸਰੀਰ ਵਿੱਚ ਖ਼ੂਨ ਦੀ ਕਮੀ

ਸਰੀਰ ਵਿੱਚ ਖੂਨ ਜਾਂ ਹੀਮੋਗਲੋਬਿਨ ਦੀ ਕਮੀ ਜਿਸ ਨੂੰ ਅਨੀਮੀਆ ਵੀ ਕਿਹਾ ਜਾਂਦਾ ਹੈ , ਦੀ ਵਜ੍ਹਾ ਨਾਲ ਤੁਹਾਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਇਸ ਸਮੱਸਿਆ ਵਿੱਚ ਸਾਡੇ ਖ਼ੂਨ ਵਿੱਚ ਰੈੱਡ ਬਲੱਡ ਸੈੱਲਜ਼ ਦੀ ਮਾਤਰਾ ਘੱਟ ਹੋ ਜਾਂਦੀ ਹੈ । ਜਿਸ ਵਜ੍ਹਾ ਨਾਲ ਸਾਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਹੋ ਸਕਦੀ ਹੈ ।

ਪੈਨਿਕ ਅਟੈਕ

ਪੈਨਿਕ ਅਟੈਕ ਦੀ ਵਜ੍ਹਾ ਨਾਲ ਵੀ ਸਾਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਅਜਿਹੇ ਲੋਕ ਜੋ ਚਿੰਤਾ , ਡਿਪਰੈਸ਼ਨ ਅਤੇ ਬੇਚੈਨੀ ਵਰਗੀ ਮਾਨਸਿਕ ਸਮੱਸਿਆਵਾਂ ਨਾਲ ਪ੍ਰੇਸ਼ਾਨ ਰਹਿੰਦੇ ਹਨ । ਉਨ੍ਹਾਂ ਨੂੰ ਪੈਨਿਕ ਅਟੈਕ ਆਉਂਣ ਤੇ ਸਾਹ ਲੈਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।

ਸਾਹ ਲੈਣ ਵਿੱਚ ਪ੍ਰੇਸ਼ਾਨੀ ਤੋਂ ਕਿਵੇਂ ਬਚਿਆ ਜਾ ਸਕਦਾ ਹੈ

ਸਾਹ ਲੈਣ ਵਿੱਚ ਪਰੇਸ਼ਾਨੀ ਹੋਣ ਤੇ ਤੁਹਾਨੂੰ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ । ਇਸ ਸਮੱਸਿਆ ਤੋਂ ਬਚਣ ਦੇ ਲਈ ਹੈਲਦੀ ਡਾਈਟ ਅਤੇ ਚੰਗੀ ਜੀਵਨ ਸ਼ੈਲੀ ਅਪਨਾਉਣਾ ਫ਼ਾਇਦੇਮੰਦ ਹੁੰਦਾ ਹੈ । ਧੂਮਰਪਾਨ ਤੋਂ ਦੂਰੀ ਅਤੇ ਰੋਜ਼ਾਨਾ ਐਕਸਰਸਾਈਜ਼ ਕਰਨ ਨਾਲ ਸਾਹ ਲੈਣ ਵਿੱਚ ਪਰੇਸ਼ਾਨੀ ਦੀ ਸਮੱਸਿਆ ਵਿੱਚ ਬਹੁਤ ਫ਼ਾਇਦਾ ਮਿਲਦਾ ਹੈ । ਇਸ ਤੋਂ ਇਲਾਵਾ ਜੇਕਰ ਤੁਹਾਨੂੰ ਧੂੜ ਮਿੱਟੀ ਆਦਿ ਤੋਂ ਐਲਰਜੀ ਹੈ , ਤਾਂ ਅਜਿਹੀਆਂ ਜਗ੍ਹਾ ਤੇ ਜਾਣ ਤੋਂ ਬਚਣਾ ਚਾਹੀਦਾ ਹੈ । ਸਾਹ ਲੈਣ ਵਿੱਚ ਪ੍ਰੇਸ਼ਾਨੀ ਹੋਣ ਤੇ ਇਸ ਨੂੰ ਨਜ਼ਰਅੰਦਾਜ਼ ਕਰਨ ਦੀ ਜਗ੍ਹਾ ਸਭ ਤੋਂ ਪਹਿਲਾਂ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ।

ਜਾਣਕਾਰੀ ਵਧ ਤੋਂ ਵਧ ਸ਼ੇਅਰ ਜ਼ਰੂਰ ਕਰੋ । ਸਿਹਤ ਸਬੰਧੀ ਹੋਰ ਸਮੱਸਿਆਵਾਂ ਅਤੇ ਘਰੇਲੂ ਨੁਸਖੇ ਜਾਣਨ ਲਈ ਸਾਡਾ ਫੇਸਬੁੱਕ ਪੇਜ ਸਿਹਤ ਜ਼ਰੂਰ ਲਾਇਕ ਕਰੋ ।