40 ਸਾਲਾਂ ਤੋਂ ਬਾਅਦ ਇਹ 5 ਤਰੀਕਿਆਂ ਨਾਲ ਬਣਾਓ , ਹੱਡੀਆਂ ਮਜ਼ਬੂਤ ।

ਜਦੋਂ ਸਾਡੀ ਉਮਰ 40 ਸਾਲ ਤੋਂ ਜ਼ਿਆਦਾ ਹੋ ਜਾਂਦੀ ਹੈ , ਤਾਂ ਕਮਜ਼ੋਰੀ ਦੀ ਸ਼ਿਕਾਇਤ ਰਹਿਣ ਲੱਗਦੀ ਹੈ । ਕੰਮ ਕਰਦੇ ਸਮੇਂ ਹੱਥਾਂ ਪੈਰਾਂ ਦੀਆਂ ਹੱਡੀਆਂ ਵਿੱਚੋਂ ਕੱਟ ਕੱਟ ਦੀ ਆਵਾਜ਼ ਆਉਣ ਲੱਗਦੀ ਹੈ । ਕਿਉਂਕਿ 40 ਸਾਲ ਤੋਂ ਬਾਅਦ ਸਰੀਰ ਵਿਚ ਕੈਲਸ਼ੀਅਮ ਦੀ ਕਮੀ ਹੋਣ ਲੱਗਦੀ ਹੈ । ਜੋ ਸਰੀਰ ਲਈ ਹਾਨੀਕਾਰਕ ਹੁੰਦੀ ਹੈ । ਦਰਅਸਲ ਕੈਲਸ਼ੀਅਮ ਦੀ ਕਮੀ ਦੇ ਕਾਰਨ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਥੋੜ੍ਹੀ ਜਿਹੀ ਸੱਟ ਲੱਗਣ ਤੇ ਫਰੈਕਚਰ ਦੀ ਸਮੱਸਿਆ ਹੋ ਸਕਦੀ ਹੈ ।ਕੈਲਸ਼ੀਅਮ ਦੀ ਕਮੀ ਜ਼ਿਆਦਾਤਰ ਗਲਤ ਖਾਣ ਪੀਣ ਦੇ ਕਾਰਨ ਹੁੰਦੀ ਹੈ । ਜਿਸ ਨਾਲ ਹੱਡੀਆਂ ਬਹੁਤ ਜ਼ਿਆਦਾ ਕਮਜ਼ੋਰ ਹੋ ਜਾਂਦੀਆਂ ਹਨ ।

ਜੇਕਰ ਤੁਹਾਡੀਆਂ ਹੱਡੀਆਂ ਵਿੱਚੋਂ ਕੱਟ ਕੱਟ ਦੀ ਆਵਾਜ਼ ਆ ਰਹੀ ਹੈ ਅਤੇ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੈ , ਤਾਂ ਇਹ ਟਿੱਪਸ ਜ਼ਰੂਰ ਫੋਲੋ ਕਰੋ ।ਅੱਜ ਅਸੀਂ ਤੁਹਾਨੂੰ ਦੱਸਾਂ ਕਿ ਉਹ 5 ਟਿਪਸ ਜੋ ਕੈਲਸ਼ੀਅਮ ਦੀ ਕਮੀ ਨੂੰ ਬਹੁਤ ਜਲਦ ਦੂਰ ਕਰਦੇ ਹਨ ।

ਰੋਜ਼ਾਨਾ ਐਕਸਰਸਾਈਜ਼ ਕਰੋ

ਸਰੀਰ ਨੂੰ ਲੰਬੇ ਸਮੇਂ ਤੱਕ ਤੰਦਰੁਸਤ ਰੱਖਣ ਦੇ ਲਈ ਐਕਸਰਸਾਈਜ਼ ਕਰਨੀ ਬਹੁਤ ਜ਼ਰੂਰੀ ਹੁੰਦੀ ਹੈ । ਜੇਕਰ ਤੁਸੀਂ ਰੋਜ਼ਾਨਾ ਐਕਸਰਸਾਈਜ਼ ਕਰਦੇ ਹੋ , ਤਾਂ ਇਸ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ । ਕਿਉਂਕਿ ਰੋਜ਼ਾਨਾ ਐਕਸਰਸਾਈਜ਼ ਕਰਨ ਨਾਲ ਹੱਡੀਆਂ ਲਚੀਲੀਆਂ ਹੁੰਦੀਆਂ ਹਨ ।

ਵਿਟਾਮਿਨ ਡੀ

ਜੇਕਰ ਤੁਸੀਂ ਰੋਜ਼ਾਨਾ 15 , 20 ਮਿੰਟ ਧੁੱਪ ਵਿੱਚ ਸੈਰ ਕਰਦੇ ਹੋ , ਤਾਂ ਸਰੀਰ ਨੂੰ ਕਦੇ ਵੀ ਵਿਟਾਮਿਨ ਡੀ ਦੀ ਕਮੀ ਨਹੀਂ ਹੁੰਦੀ । ਹੱਡੀਆਂ ਨੂੰ ਮਜ਼ਬੂਤ ਰੱਖਣ ਦੇ ਲਈ ਵਿਟਾਮਿਨ ਡੀ ਬਹੁਤ ਜ਼ਰੂਰੀ ਹੁੰਦਾ ਹੈ । ਇਹ ਹੱਡੀਆਂ ਨੂੰ ਮਜ਼ਬੂਤ ਰੱਖਣ ਵਿੱਚ ਮਦਦ ਕਰਦਾ ਹੈ । ਇਸ ਲਈ ਰੋਜ਼ਾਨਾ ਕੁਝ ਸਮਾਂ ਧੁੱਪ ਵਿੱਚ ਜ਼ਰੂਰ ਜਾਓ ਅਤੇ ਵਿਟਾਮਿਨ ਡੀ ਵਾਲੇ ਆਹਾਰ ਦਾ ਸੇਵਨ ਕਰੋ ।

ਜ਼ਰੂਰੀ ਵਿਟਾਮਿਨਸ ਦਾ ਸੇਵਨ

ਸਰੀਰ ਵਿਚ ਕੈਲਸ਼ੀਅਮ ਦੀ ਕਮੀ ਦੇ ਨਾਲ ਨਾਲ ਜ਼ਰੂਰੀ ਵਿਟਾਮਿਨਸ ਜਿਵੇਂ ਪੋਟਾਸ਼ੀਅਮ , ਮੈਗਨੀਸ਼ੀਅਮ ਦੀ ਕਮੀ ਵੀ ਹੱਡੀਆਂ ਨੂੰ ਕਮਜ਼ੋਰ ਕਰਦੀ ਹੈ । ਇਸ ਲਈ ਜ਼ਿਆਦਾਤਰ ਇਸ ਤਰ੍ਹਾਂ ਦੀਆਂ ਚੀਜ਼ਾਂ ਦਾ ਸੇਵਨ ਕਰੋ । ਜਿਸ ਨਾਲ ਸਰੀਰ ਨੂੰ ਜ਼ਰੂਰੀ ਪੋਸ਼ਕ ਤੱਤ ਮਿਲ ਸਕਣ ।

ਕੈਲਸ਼ੀਅਮ ਵਾਲੀਆਂ ਚੀਜ਼ਾਂ

ਜੇਕਰ ਤੁਸੀਂ ਰੋਜ਼ਾਨਾ ਕੈਲਸ਼ੀਅਮ ਵਾਲੀਆਂ ਚੀਜ਼ਾਂ ਦਾ ਸੇਵਨ ਕਰਦੇ ਹੋ , ਤਾਂ ਇਸ ਨਾਲ ਤੁਹਾਡੇ ਦੰਦ ਅਤੇ ਹੱਡੀਆਂ ਲੰਬੇ ਸਮੇਂ ਤੱਕ ਮਜ਼ਬੂਤ ਰਹਿੰਦੀਆਂ ਹਨ ।

ਅੰਡੇ ਅਤੇ ਮੱਛੀ ਦਾ ਸੇਵਨ

ਰੋਜ਼ਾਨਾ ਅੰਡੇ ਅਤੇ ਮੱਛੀ ਦਾ ਸੇਵਨ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਦੇ ਹਨ । ਇਸ ਲਈ ਰੋਜ਼ਾਨਾ ਘੱਟ ਤੋਂ ਘੱਟ ਇੱਕ ਅੰਡਾ ਜ਼ਰੂਰ ਖਾਓ । ਕੱਚੇ ਅੰਡੇ ਨੂੰ ਦੁੱਧ ਵਿੱਚ ਮਿਲਾ ਕੇ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਬਣਦੀਆਂ ਹਨ । ਜੇਕਰ ਤੁਸੀਂ ਇਸ ਤਰ੍ਹਾਂ ਅੰਡੇ ਦਾ ਸੇਵਨ ਕਰਦੇ ਹੋ ਤਾਂ ਕੁਝ ਹੀ ਦਿਨਾਂ ਵਿੱਚ ਫਰਕ ਮਹਿਸੂਸ ਹੋਵੇਗਾ ।

ਜਾਣਕਾਰੀ ਵੱਧ ਤੋਂ ਵੱਧ ਸ਼ੇਅਰ ਜ਼ਰੂਰ ਕਰੋ । ਸਿਹਤ ਸੰਬੰਧੀ ਹੋਰ ਜਾਣਕਾਰੀ ਜਾਨਣ ਦੀ ਸਾਡਾ ਫੇਸਬੁੱਕ ਪੇਜ ਸਿਹਤ ਜ਼ਰੂਰ ਲਾਈਕ ਕਰੋ ਧੰਨਵਾਦ ।


Posted

in

by

Tags: