ਇਹ ਚਾਰ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਕਰਨ ਚਾਹੀਦਾ , ਮਖਾਣੇ ਦਾ ਸੇਵਨ ।

ਚੰਗੀ ਸਿਹਤ ਲਈ ਚੰਗਾ ਖਾਣਾ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ । ਇਸ ਦੇ ਨਾਲ ਨਾਲ ਸਨ ਇਹ ਵੀ ਪਤਾ ਹੋਣਾ ਚਾਹੀਦਾ ਹੈ । ਕਿ ਕਿਹੜੀ ਚੀਜ਼ ਨੂੰ ਕਿੰਨੀ ਮਾਤਰਾ ਵਿੱਚ ਅਤੇ ਕਿਸ ਤਰ੍ਹਾਂ ਸੇਵਨ ਕਰਨਾ ਚਾਹੀਦਾ ਹੈ । ਸਹੀ ਸਮੇਂ ਤੇ ਸਹੀ ਚੀਜ਼ਾਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਜ਼ਰੂਰੀ ਪੋਸ਼ਣ ਮਿਲਦਾ ਹੈ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ । ਇਨ੍ਹਾਂ ਵਿੱਚੋਂ ਇੱਕ ਚੀਜ਼ ਹੈ , ਮਖਾਣਾ । ਮਖਾਣਾ ਖਾਣਾ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ । ਕਿਉਂਕਿ ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ । ਇਸ ਨੂੰ ਕੱਚਾ ਅਤੇ ਪਕਾ ਕੇ ਖਾਧਾ ਜਾ ਸਕਦਾ ਹੈ । ਪਰ ਆਯੁਰਵੇਦ ਵਿਚ ਇਸਨੂੰ ਔਸ਼ਧੀ ਦੇ ਰੂਪ ਵਿੱਚ ਇਸਤੇਮਾਲ ਕੀਤਾ ਜਾਂਦਾ ਹੈ । ਸਿਹਤ ਲਈ ਫਾਇਦੇਮੰਦ ਮੰਨੇ ਜਾਣ ਵਾਲੇ ਮਖਾਣਿਆਂ ਦਾ ਸੇਵਨ ਜੇਕਰ ਸਹੀ ਢੰਗ ਨਾਲ ਕੀਤਾ ਜਾਵੇ , ਤਾਂ ਇਸ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਠੀਕ ਹੁੰਦੀਆਂ ਹਨ ।

ਕਿਉਂਕਿ ਮਖਾਣੇ ਵਿੱਚ ਕੈਲਰੀ ਅਤੇ ਪ੍ਰੋਟੀਨਜ਼ ਪੋਸ਼ਕ ਤੱਤ ਮੌਜੂਦ ਹੁੰਦੇ ਹਨ । ਇਸ ਦੇ ਨਾਲ ਨਾਲ ਕਾਰਬੋਹਾਈਡ੍ਰੇਟ , ਕੈਲਸ਼ੀਅਮ , ਆਇਰਨ , ਫਾਈਬਰ , ਮੈਗਨੀਸ਼ੀਅਮ , ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ।

ਪਰ ਕੁਝ ਸਮੱਸਿਆਵਾਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ । ਜਿਨ੍ਹਾਂ ਵਿੱਚ ਮਖਾਣਿਆਂ ਦਾ ਸੇਵਨ ਭੁੱਲ ਕੇ ਵੀ ਨਹੀਂ ਕਰਨਾ ਚਾਹੀਦਾ ਹੈ ।

ਅੱਜ ਅਸੀਂ ਤੁਹਾਨੂੰ ਦੱਸਾਂਗੇ , ਉਹ ਸਮੱਸਿਆਵਾਂ ਅਤੇ ਉਹ ਲੋਕ ਜਿਨ੍ਹਾਂ ਨੂੰ ਮਖਾਣਿਆਂ ਦਾ ਸੇਵਨ ਨਹੀਂ ਕਰਨਾ ਚਾਹੀਦਾ ।

ਕਿਡਨੀ ਚ ਪੱਥਰੀ ਦੀ ਸਮੱਸਿਆ

ਜਿਨ੍ਹਾਂ ਲੋਕਾਂ ਨੂੰ ਗੁਰਦੇ ਵਿੱਚ ਪਥਰੀ ਦੀ ਸਮੱਸਿਆ ਹੈ । ਉਨ੍ਹਾਂ ਨੂੰ ਮਖਾਣੀ ਨਾ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ । ਕਿਉਂਕਿ ਮਖਾਣੇ ਵਿੱਚ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ । ਜਿਸ ਨਾਲ ਪਥਰੀ ਹੋਰ ਜ਼ਿਆਦਾ ਵਧ ਜਾਂਦੀ ਹੈ । ਇਸ ਲਈ ਕਿਡਨੀ ਦੀ ਪੱਥਰੀ ਦੀ ਸਮੱਸਿਆ ਵਿੱਚ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ । ਇਸ ਦੀ ਗੁਰਦੇ ਵਿੱਚ ਪਥਰੀ ਹੋਣ ਤੇ ਡਾਕਟਰ ਮਖਾਣੇ ਨਾ ਖਾਣ ਦੀ ਸਲਾਹ ਦਿੰਦੇ ਹਨ ।

ਪੇਟ ਵਿੱਚ ਗੈਸ ਦੀ ਸਮੱਸਿਆ

ਜਿਨ੍ਹਾਂ ਲੋਕਾਂ ਨੂੰ ਪੇਟ ਵਿੱਚ ਗੈਸ ਦੀ ਸਮੱਸਿਆ ਬਹੁਤ ਜ਼ਿਆਦਾ ਰਹਿੰਦੀ ਹੈ । ਉਨ੍ਹਾਂ ਨੂੰ ਵੀ ਮਖਾਣਿਆਂ ਦਾ ਸੇਵਨ ਨਹੀਂ ਕਰਨਾ ਚਾਹੀਦਾ । ਕਿਉਂਕਿ ਮਖਾਣੇ ਵਿੱਚ ਪ੍ਰੋਟੀਨ ਅਤੇ ਫਾਈਬਰ ਬਹੁਤ ਜ਼ਿਆਦਾ ਮਾਤਰਾ ਵਿੱਚ ਪਾਏ ਜਾਂਦੇ ਹਨ । ਇਸ ਲਈ ਜੇ ਤੁਹਾਨੂੰ ਗੈਸਟ੍ਰਿਕ ਸਮੱਸਿਆਵਾਂ ਰਹਿੰਦੀਆਂ ਹਨ , ਤਾਂ ਇਹ ਸਮੱਸਿਆਵਾਂ ਹੋਰ ਜ਼ਿਆਦਾ ਵਧ ਸਕਦੀਆਂ ਹਨ । ਪੇਟ ਦੀ ਗੈਸ ਤੋਂ ਇਲਾਵਾ ਬਲੋਟਿੰਗ ਦੀ ਸਮੱਸਿਆ ਵਿੱਚ ਵੀ ਮਖਾਣਿਆਂ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ ।

ਸਰੀਰ ਵਿਚ ਪੋਟਾਸ਼ੀਅਮ ਦੀ ਜ਼ਿਆਦਾ ਮਾਤਰਾ

ਜੇ ਤੁਹਾਡੇ ਸਰੀਰ ਵਿਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੈ , ਜਾਂ ਫਿਰ ਕਿਡਨੀ ਨਾਲ ਜੁੜੀ ਕੋਈ ਵੀ ਸਮੱਸਿਆ ਹੈ , ਤਾਂ ਡਾਕਟਰ ਤੁਹਾਨੂੰ ਪੋਟਾਸ਼ੀਅਮ ਅਤੇ ਕੈਲਸ਼ੀਅਮ ਵਾਲੀਆਂ ਚੀਜ਼ਾਂ ਘੱਟ ਖਾਣ ਦੀ ਸਲਾਹ ਦਿੰਦੇ ਹਨ । ਕਿਡਨੀ ਫੇਲੀਅਰ , ਕਿਡਨੀ ਇਨਫੈਕਸ਼ਨ ਅਤੇ ਕਿਡਨੀ ਦੇ ਸਟੋਨ ਜਿਹੀਆਂ ਸਮੱਸਿਆਵਾਂ ਵਿੱਚ ਖਾਣ ਪੀਣ ਦਾ ਬਹੁਤ ਧਿਆਨ ਰੱਖਣਾ ਪੈਂਦਾ ਹੈ । ਇਨ੍ਹਾਂ ਸਮੱਸਿਆਵਾਂ ਵਿੱਚ ਮਖਾਣਿਆਂ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ । ਕਿਉਂਕਿ ਮਖਾਣੇ ਵਿੱਚ ਪੋਟਾਸ਼ੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ।

ਦਸਤ ਅਤੇ ਡਾਈਰੀਏ ਦੀ ਸਮੱਸਿਆ

ਮਖਾਣੇ ਵਿਚ ਫ਼ਾਈਬਰ ਬਹੁਤ ਜ਼ਿਆਦਾ ਮਾਤਰਾ ਵਿੱਚ ਹੁੰਦਾ ਹੈ । ਇਸ ਲਈ ਦਸਤ ਅਤੇ ਡਾਇਰੀਏ ਵਿੱਚ ਮਖਾਣਿਆਂ ਦਾ ਸੇਵਨ ਨਹੀਂ ਕਰਨਾ ਚਾਹੀਦਾ । ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਹੈ , ਤਾਂ ਉਸ ਲਈ ਮਖਾਣਿਆਂ ਦਾ ਸੇਵਨ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ । ਪਰ ਦਸਤ ਅਤੇ ਡਾਈਰੀਏ ਦੀ ਸਮੱਸਿਆ ਵਿੱਚ ਫਾਈਬਰ ਵਾਲੀਆਂ ਚੀਜ਼ਾਂ ਦਾ ਘੱਟ ਸੇਵਨ ਕਰਨਾ ਚਾਹੀਦਾ ਹੈ ।

ਇਸ ਤੋਂ ਇਲਾਵਾ ਮਖਾਣਿਆਂ ਦਾ ਸੇਵਨ ਜ਼ਿਆਦਾ ਮਾਤਰਾ ਵਿੱਚ ਨਹੀਂ ਕਰਨਾ ਚਾਹੀਦਾ । ਮਖਾਣੇ ਤਾਂ ਜ਼ਿਆਦਾ ਮਾਤਰਾ ਵਿੱਚ ਸੇਵਨ ਕਰਨ ਨਾਲ ਅਲਰਜੀ ਇਨਸੁਲਿਨ ਦਾ ਅਸੰਤੁਲਨ ਜਿਹੀਆਂ ਸਮੱਸਿਆਵਾਂ ਹੋ ਸਕਦੀਆਂ ਹਨ । ਕਈ ਲੋਕਾਂ ਨੂੰ ਮਖਾਣਿਆਂ ਦਾ ਸੇਵਨ ਕਰਨ ਨਾਲ ਅਲਰਜੀ ਹੋ ਜਾਂਦੀ ਹੈ । ਉਨ੍ਹਾਂ ਨੂੰ ਵੀ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ । ਇਸ ਲਈ ਜੇ ਤੁਹਾਨੂੰ ਵੀ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਹਨ , ਤਾਂ ਮਖਾਣੇ ਤਾਂ ਸੇਵਨ ਡਾਕਟਰ ਦੀ ਸਲਾਹ ਤੇ ਹੀ ਕਰੋ ।

ਜਾਣਕਾਰੀ ਵੱਧ ਤੋਂ ਵੱਧ ਸ਼ੇਅਰ ਜਰੂਰ ਕਰੋ । ਸਿਹਤ ਸਬੰਧੀ ਹੋਰ ਸਮੱਸਿਆਵਾਂ ਅਤੇ ਘਰੇਲੂ ਨੁਸਖੇ ਜਾਣਨ ਲਈ ਸਾਡਾ ਫੇਸਬੁਕ ਪੇਜ ਸਿਹਤ ਜ਼ਰੂਰ ਕਰੋ ।